ਈਡੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਈਡੀ ਜਾਂਚ ਕਰ ਰਹੀ ਹੈ।ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਨੇ ਕਿਹਾ- ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।
Total Views: 162 ,
Real Estate















