ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲੀਸ ਮੁਤਾਬਕ ਭਾਜਪਾ ਆਗੂ ‘ਤੇ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲੇ ਤੱਕ ਭਾਜਪਾ ਨੇਤਾ ਜਾਂ ਉਸ ਦੇ ਪਰਿਵਾਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।
Total Views: 169 ,
Real Estate




















