ਅਮਰੀਕਾ : ਪੰਜਾਬੀ ਨੌਜਵਾਨ ਦੀ ਘਰ ਵਿੱਚ ਅੱਗ ਲਗਣ ਕਾਰਨ ਹੋਈ ਮੌਤ

ਅਮਰੀਕਾ ਦੇ ਨਿਊਜਰਸੀ ਸ਼ਹਿਰ ‘ਚ ਪੰਜਾਬੀ ਨੌਜਵਾਨ ਘਰ ਵਿਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਿਆ।ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ’ਚ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਜਹੂਰਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲਗਭਗ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਹੁਣ ਉਥੇ ਟੈਕਸੀ ਚਾਲਕ ਸੀ।ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਅਣਹੋਣੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦਾ ਪੁੱਤਰ ਜਿਸ ਘਰ ’ਚ ਰਹਿੰਦਾ ਸੀ, ਉਥੇ ਕੁਝ ਦਿਨ ਪਹਿਲਾਂ ਅਚਾਨਕ ਅੱਗ ਲੱਗ ਗਈ ਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਵੀ ਮੌਤ ਦਾ ਸ਼ਿਕਾਰ ਹੋ ਗਿਆ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ।

Total Views: 474 ,
Real Estate