ਪਹਿਲੀ ਵਾਰ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਹਨੀਪ੍ਰੀਤ ਇੰਸਾਂ ‘ਤੇ ਮਾਮਲੇ ਵਿੱਚ ਕਥਿਤ ਤੌਰ ਤੇ ਸ਼ਾਮਿਲ ਹੋਣ ਦੇ ਇਲਜ਼ਾਮ ਲੱਗੇ ਹਨ। ਹਨੀਪ੍ਰੀਤ ਇੰਸਾਂ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹੈ।ਹਨੀਪ੍ਰੀਤ ’ਤੇ ਬੇਅਦਬੀ ਮਾਮਲੇ ਵਿੱਚ ਸ਼ਾਮਿਲ ਹੋਣ ਦੇ ਇਲਜ਼ਾਮ ਬਰਗਾੜੀ ਕਾਂਡ ਦੇ ਇੱਕ ਮੁਲਜ਼ਮ ਪ੍ਰਦੀਪ ਕਲੇਰ ਨੇ ਲਾਏ ਹਨ, ਜਿਸ ਨੂੰ ਪੰਜਾਬ ਪੁਲਿਸ ਨੇ ਫਰਵਰੀ 2024 ਵਿੱਚ ਗ੍ਰਿਫ਼ਤਾਰ ਕੀਤਾ ਸੀ।ਹਾਲਾਂਕਿ ਡੇਰਾ ਸੱਚਾ ਸੌਦਾ ਵੱਲੋਂ ਇਸ ਇਲਜ਼ਾਮ ਨੂੰ ਬਿਆਨ ਜਾਰੀ ਕਰਕੇ ਖਾਰਿਜ ਕੀਤਾ ਗਿਆ ਹੈ।2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੁਲਜ਼ਮ ਪ੍ਰਦੀਪ ਕਲੇਰ ਨੇ ਧਾਰਾ 164 ਸੀਆਰਪੀਸੀ ਤਹਿਤ ਇਕਬਾਲੀਆ ਬਿਆਨ ਦਰਜ ਕਰਵਾਇਆ ਹੈ।ਪ੍ਰਦੀਪ ਕਲੇਰ ਨੇ ਬੇਅਦਬੀ ਲਈ ਨਾ ਸਿਰਫ਼ ਡੇਰਾ ਸਿਰਸਾ ਮੁਖੀ ਗੁਰਮੀਤ ਰਹੀਮ ਦਾ ਨਾਂ ਲਿਆ ਸਗੋਂ ਰਾਮ ਰਹੀਮ ਦੀ ਸਹਿਯੋਗੀ ਹਨੀਪ੍ਰੀਤ ਇੰਸਾਂ ‘ਤੇ ਵੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਾਇਆ।ਪ੍ਰਦੀਪ ਕਲੇਰ ਉੱਤੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਇਸ ਮਗਰੋਂ ਇਸੇ ਪਿੰਡ ਦੀਆਂ ਕੰਧਾਂ ਉੱਤੇ ਵਿਵਾਦਤ ਪੋਸਟਰ ਚਿਪਕਾਉਣ ਦੇ ਨਾਲ-ਨਾਲ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਸਾਜਿਸ਼ ਰਚਣ ਦੇ ਇਲਜ਼ਾਮ ਹਨ।ਪੁਲਿਸ ਮੁਤਾਬਕ ਪ੍ਰਦੀਪ ਇਨ੍ਹਾਂ ਘਟਨਾਵਾਂ ਦਾ ‘ਮੁੱਖ ਸਾਜਿਸ਼ਕਰਤਾ’ ਭਾਵ ‘ਕੀ ਕੌਂਸਪੀਰੇਟਰ’ ਸੀ।ਪ੍ਰਦੀਪ ਕਲੇਰ ਨੂੰ ਸਾਲ 2021 ਵਿੱਚ ਐਲਾਨੀਆ ਅਪਰਾਧੀ (ਪ੍ਰੋਕਲੇਮਡ ਓਫੈਂਡਰ) ਐਲਾਨਿਆ ਗਿਆ ਸੀ।ਪੁਲਿਸ ਨੇ ਪ੍ਰਦੀਪ ਕਲੇਰ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਹੈ।
ਪ੍ਰਦੀਪ ਕਲੇਰ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਮੋਹਿਤ ਅੱਗੇ ਆਪਣਾ ਇਕਬਾਲੀਆ ਬਿਆਨ ਫਰਵਰੀ ਦੇ ਅਖੀਰ ਵਿੱਚ ਦਰਜ ਕਰਵਾਇਆ ਸੀ।ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਦੀ ਪਟੀਸ਼ਨ ‘ਤੇ ਬੇਅਦਬੀ ਦੇ ਮਾਮਲਿਆਂ ਨੂੰ ਪੰਜਾਬ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ।ਇਸ ਬਿਆਨ ਵਿੱਚ ਪਰਦੀਪ ਕਲੇਰ ਨੇ ਕਿਹਾ ਕਿ ਉਹ ਸਾਲ 1987 ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ।ਸਾਲ 2019 ਵਿੱਚ ਉਸ ਨੂੰ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਪ੍ਰਧਾਨ ਬਣਿਆ, ਜਿੱਥੇ ਉਸ ਦਾ ਕੰਮ ਸਿਆਸਤਦਾਨਾਂ ਨਾਲ ਮੀਟਿੰਗਾਂ ਕਰਨਾ ਹੁੰਦਾ ਸੀ।ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਵਿੰਗ ਦਾ ਕੌਮੀ ਪ੍ਰਧਾਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਨਿਯੁਕਤ ਕੀਤਾ ਗਿਆ ਸੀ।ਪ੍ਰਦੀਪ ਨੇ ਦਾਅਵਾ ਕੀਤਾ ਕਿ ਸਾਲ 2015 ਦੇ ਮਾਰਚ ਜਾਂ ਅਪ੍ਰੈਲ ਮਹੀਨੇ ਵਿਚ ਉਸ ਨੂੰ ਗੁਰਮੀਤ ਰਾਮ ਰਹੀਮ ਨੇ ਆਪਣੇ ਕੋਲ ਬੁਲਾਇਆ ਸੀ। ਜਦੋਂ ਉਹ ਉਹਨਾਂ ਕੋਲ ਪਹੁੰਚਿਆ ਤਾਂ ਗੁਰਮੀਤ ਰਾਮ ਰਹੀਮ, ਹਨੀਪ੍ਰੀਤ, ਰਾਕੇਸ਼ ਦਿੜ੍ਹਬਾ, ਸੰਦੀਪ ਬਰੇਟਾ, ਹਰਸ਼ ਧੂਰੀ, ਮਹਿੰਦਰ ਪਾਲ ਬਿੱਟੂ, ਗੁਲਾਬ ਅਤੇ ਗੁਰਲੀਨ ਮੌਜੂਦ ਸਨ।”
ਪ੍ਰਦੀਪ ਨੇ ਅੱਗੇ ਕਿਹਾ, “ਉੱਥੇ ਮਹਿੰਦਰਪਾਲ ਬਿੱਟੂ ਨੇ ਬਾਬੇ ਦੇ ਧਿਆਨ ਵਿੱਚ ਲਿਆਂਦਾ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਇੱਕ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਂਝੀ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਸੀ।”“ਇਸ ਪ੍ਰੋਗਰਾਮ ਵਿੱਚ ਧਰਮ ਪ੍ਰਚਾਰਕ ਦੀ ਪ੍ਰੇਰਨਾ ਲੈ ਕੇ ਕੁਝ ਪ੍ਰੇਮੀਆਂ ਨੇ ਡੇਰੇ ਵੱਲੋਂ ਦਿੱਤੇ ਗਏ ਲਾਕੇਟ ਨੂੰ ਆਪਣੇ ਪੈਰਾਂ ਹੇਠ ਰੋਲ ਦਿੱਤਾ ਜਿਸ ਵਿੱਚ ਬਾਬੇ ਦੀ ਤਸਵੀਰ ਸੀ।”ਪ੍ਰਦੀਪ ਨੇ ਆਪਣੇ ਬਿਆਨ ਕਿਹਾ ਕਿ ਇਹ ਸੁਣ ਕੇ ਹਨੀਪ੍ਰੀਤ ਨੂੰ ਗੁੱਸਾ ਆ ਗਿਆ ਅਤੇ ਕਿਹਾ ਕਿ ਜਦੋਂ ਉਨ੍ਹਾਂ ਨੇ ਲਾਕੇਟ ਸੁੱਟੇ ਤਾਂ ਤੁਸੀਂ ਕੁਝ ਕਿਉਂ ਨਹੀਂ ਕੀਤਾ।“ਇਸ ਤੋਂ ਬਾਅਦ ਬਾਬਾ ਅਤੇ ਹਨੀਪ੍ਰੀਤ ਨੇ ਇੱਟ ਦਾ ਜਵਾਬ ਪੱਥਰ ਨਾਲ ਦੇਣ ਦੀ ਗੱਲ ਕਹੀ। ਫਿਰ ਰਾਕੇਸ਼ ਅਤੇ ਬਿੱਟੂ ਨੇ ਕਿਹਾ ਕਿ ਉਹ ਪ੍ਰਚਾਰਕ ਹੈ ਅਤੇ ਸਿੱਖਾਂ ਦਾ ਪ੍ਰਤੀਕ ਗੁਰੂ ਗ੍ਰੰਥ ਸਾਹਿਬ ਹੈ।”“ਇਸ ’ਤੇ ਹਨੀਪ੍ਰੀਤ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਨੂੰ ਵੀ ਇੰਝ ਹੀ ਪੈਰਾਂ ਵਿੱਚ ਰੋਲ ਦਿਓ। ਬਾਬੇ ਨੇ ਕਿਹਾ ਜੋ ਹਨੀਪ੍ਰੀਤ ਕਹਿ ਰਹੀ ਹੈ ਉਸ ਨੂੰ ਛੇਤੀ ਤੋਂ ਛੇਤੀ ਅੰਜਾਮ ਦਿਓ। ਇਸ ਤੋਂ ਬਾਅਦ ਡੇਰੇ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਇਸ ਦੀ ਡਿਊਟੀ ਸੌਂਪੀ ਗਈ ਅਤੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।”
ਪ੍ਰਦੀਪ ਕਲੇਰ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਡੇਰਾ ਮੁਖੀ ਤੋਂ ਖ਼ਤਰਾ ਹੈ ਤੇ ਧਮਕੀਆਂ ਮਿਲ ਰਹੀਆਂ ਹਨ। ਗੁਰਮੀਤ ਰਾਮ ਰਹੀਮ, ਹਨੀਪ੍ਰੀਤ ਤੇ ਰਾਕੇਸ਼ ਦਿੜ੍ਹਬਾ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਰਵਾਉਣਾ ਚਾਹੁੰਦੇ ਹਨ। ਪਹਿਲਾਂ ਵੀ ਮਹਿੰਦਰਪਾਲ ਬਿੱਟੂ ਨੂੰ ਨਾਭਾ ਹਾਈ ਸਿਕਿਓਰਿਟੀ ਨੂੰ ਮਰਵਾਇਆ ਜਾ ਚੁੱਕਿਆ ਹੈ।
ਡੇਰਾ ਸਿਰਸਾ ਦੇ ਅਹਿਮ ਸੂਬਾ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਕਿਹਾ, “ਬੇਅਦਬੀ ‘ਤੇ ਸਾਡਾ ਸਟੈਂਡ ਪਹਿਲਾਂ ਹੀ ਸਪੱਸ਼ਟ ਹੈ ਕਿ ਇਹ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਮਨਘੜਤ ਕਹਾਣੀਆਂ ਬਣਾਈਆਂ ਜਾ ਰਹੀਆਂ ਹਨ। ਡੇਰੇ ਦਾ ਕਦੇ ਵੀ ਕਿਸੇ ਵੀ ਬੇਅਦਬੀ ਵਿੱਚ ਕੋਈ ਰੋਲ ਨਹੀਂ ਰਿਹਾ।” -BBC
ਬਰਗਾੜੀ ਬੇਅਦਬੀ ਕਾਂਡ: ਹਨੀਪ੍ਰੀਤ ਦੀ ਕਥਿਤ ਭੂਮਿਕਾ ਬਾਰੇ ‘ਮੁੱਖ ਸਾਜ਼ਿਸ਼ਕਰਤਾ’ ਨੇ ਲਾਏ ਇਹ ਇਲਜ਼ਾਮ
Total Views: 171 ,
Real Estate



















