ਮੂਸਾ ਹਵੇਲੀ ‘ਚ ਗੂੰਜੀਆਂ ਕਿਲਕਾਰੀਆਂ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਕਿਲਕਾਰੀ ਵੱਜੀ ਹੈ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ “ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ ।”

Total Views: 146 ,
Real Estate