ਨਵਜੰਮੇ ਬੱਚੇ ਬਾਰੇ ਸਰਕਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਪਿਤਾ ਬਲਕੌਰ ਸਿੰਘ ਨੇ ਲਾਏ ਦੋਸ਼

ਮਹਰੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਤੇ ਨਵੇਂ ਬੱਚੇ ਦੇ ਜਨਮ ਬਾਰੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਸਵੇਰ ਤੋਂ ਪ੍ਰਸ਼ਾਸਨ ਮੇਰੇ ਤੇ ਨਵੇਂਜਨਮੇ ਬੱਚੇ ਬਾਰੇ ਪੁੱਛਗਿੱਛ ਕਰ ਰਿਹਾ ਹੈ । ਜਿਸ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਵਜੰਮੇ ਬੱਚੇ ਦੇ ਮਾਮਲੇ ’ਤੇ ਤੰਗ ਪ੍ਰੇਸ਼ਾਨ ਕਰਨ ਲਈ ਆਪ ਸਰਕਾਰ ਦੀ ਨਿਖੇਧੀ ਕੀਤੀ ਹੈ। ਇਕ ਟਵੀਟ ਵਿਚ ਉਹਨਾਂ ਕਿਹਾ ਕਿ ਬਜਾਏ ਮਾਂ ਅਤੇ ਨਵਜੰਮੇ ਬੱਚੇ ਦੀ ਸਹੀ ਸੰਭਾਲ ਯਕੀਨੀ ਬਣਾਉਣ ਦੇ ਆਪ ਸਰਕਾਰ ਝੂਠੇ ਦੋਸ਼ਾਂ ਨਾਲ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।

Total Views: 117 ,
Real Estate