ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੇ ਨੇਤਾ ਰਾਜ ਠਾਕਰੇ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੰਕੇਤ ਦਿਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪਛਮੀ ਸੂਬੇ ’ਚ ਅਪਣੇ ਗੱਠਜੋੜ ਨੂੰ ਮਜ਼ਬੂਤ ਕਰਨ ਲਈ ਲੋਕ ਸਭਾ ਚੋਣਾਂ ’ਚ ਉਨ੍ਹਾਂ ਨਾਲ ਗੱਠਜੋੜ ਕਰਨ ਦੀ ਸੰਭਾਵਨਾ ਤਲਾਸ਼ ਰਹੀ ਹੈ।ਐਮ.ਐਨ.ਐਸ. ਦੇ ਸੀਨੀਅਰ ਨੇਤਾ ਬਾਲਾ ਨੰਦਗਾਓਂਕਰ ਨੇ ਮੁੰਬਈ ’ਚ ਕਿਹਾ ਕਿ ਲੋਕ ਸਭਾ ਚੋਣਾਂ ਬਾਰੇ ਦੋਹਾਂ ਨੇਤਾਵਾਂ ਦਰਮਿਆਨ ਵਿਚਾਰ ਵਟਾਂਦਰੇ ‘ਸਕਾਰਾਤਮਕ’ ਰਹੇ ਅਤੇ ਵੇਰਵੇ ਇਕ ਜਾਂ ਦੋ ਦਿਨਾਂ ’ਚ ਸਾਂਝੇ ਕੀਤੇ ਜਾਣਗੇ। ਇਸ ਬੈਠਕ ’ਤੇ ਮਹਾ ਵਿਕਾਸ ਅਘਾੜੀ (ਐੱਮ.ਵੀ.ਏ.) ਧੜੇ ਨੇ ਤਿੱਖੀ ਪ੍ਰਤੀਕਿਰਿਆ ਦਿਤੀ ਅਤੇ ਕਾਂਗਰਸ ਨੇ ਭਾਜਪਾ ’ਤੇ ਉੱਤਰ ਭਾਰਤੀਆਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ। ਸ਼ਿਵ ਸੈਨਾ ਨੇਤਾ ਊਧਵ ਠਾਕਰੇ ਨੇ ਭਾਜਪਾ ’ਤੇ ਚੋਣ ਜਿੱਤਣ ਲਈ ਠਾਕਰੇ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।
Total Views: 185 ,
Real Estate



















