ਚੋਣ ਕਮਿਸ਼ਨ ਦਾ ਪੰਜਾਬ ‘ਚ ਵੱਡਾ ਐਕਸ਼ਨ, ਜਲੰਧਰ ਦੇ ਡੀਸੀ ਸਣੇ 2 ਪੁਲਿਸ ਅਫਸਰਾਂ ਦੇ ਤਬਾਦਲੇ

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਸ਼ਾਮਲ ਹਨ। ਇਨ੍ਹਾਂ ਦੀ ਜਗ੍ਹਾ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

Total Views: 275 ,
Real Estate