ਅਮਰੀਕਾ ‘ਚ ਇੱਕ ਭਾਰਤੀ ਵਿਦਿਆਰਥੀ ਨੂੰ ਅਗਵਾ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਬੈਠੇ ਵਿਦਿਆਰਥੀ ਦੇ ਪਰਿਵਾਰ ਤੋਂ 1200 ਡਾਲਰ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਅਮਰੀਕਾ ਦੀ ਕਲੀਵਲੈਂਡ ਯੂਨੀਵਰਸਿਟੀ ਵਿੱਚ ਆਈਟੀ ਵਿੱਚ ਮਾਸਟਰ ਦੀ ਪੜ੍ਹਾਈ ਕਰ ਰਿਹਾ 25 ਸਾਲਾ ਅਬਦੁਲ ਮੁਹੰਮਦ ਹੈਦਰਾਬਾਦ ਦਾ ਰਹਿਣ ਵਾਲਾ ਹੈ। ਅਬਦੁਲ 7 ਮਾਰਚ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ। ਅਬਦੁਲ ਦੇ ਪਿਤਾ ਮੁਹੰਮਦ ਸਲੀਮ ਨੂੰ ਇੱਕ ਧਮਕੀ ਭਰਿਆ ਫੋਨ ਆਇਆ ਜਿਸ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਸਨੇ ਅਬਦੁਲ ਨੂੰ ਅਗਵਾ ਕਰ ਲਿਆ ਹੈ। ਕਾਲ ਕਰਨ ਵਾਲੇ ਨੇ ਕਲੀਵਲੈਂਡ ਵਿੱਚ ਇੱਕ ਡਰੱਗ ਗੈਂਗ ਨਾਲ ਕਥਿਤ ਸਬੰਧ ਹੋਣ ਦਾ ਦਾਅਵਾ ਕੀਤਾ ਅਤੇ ਅਬਦੁਲ ਦੀ ਸੁਰੱਖਿਅਤ ਵਾਪਸੀ ਲਈ 1,200 ਡਾਲਰ ਦੀ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਇਲਾਵਾ ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਤੁਰੰਤ ਨਾ ਦਿੱਤੇ ਤਾਂ ਅਬਦੁਲ ਦੀ ਕਿਡਨੀ ਵੇਚ ਦਿੱਤੀ ਜਾਵੇਗੀ। ਅਜਿਹੀਆਂ ਧਮਕੀਆਂ ਨੇ ਅਮਰੀਕਾ ਵਿੱਚ ਅਬਦੁਲ ਦੇ ਰਿਸ਼ਤੇਦਾਰਾਂ ਨੂੰ ਡਰਾ ਦਿੱਤਾ ਅਤੇ ਉਨ੍ਹਾਂ ਨੇ ਤੁਰੰਤ ਕਲੀਵਲੈਂਡ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ।
ਅਮਰੀਕਾ ‘ਚ 25 ਸਾਲਾ ਭਾਰਤੀ ਨੌਜਵਾਨ ਅਗਵਾ, ਭਾਰਤ ਬੈਠੇ ਪਰਿਵਾਰ ਤੋਂ ਕੀਤੀ ਗਈ ਫਿਰੌਤੀ ਦੀ ਮੰਗ
Total Views: 211 ,
Real Estate















