ਦਿੱਲੀ ਸ਼ਰਾਬ ਨੀਤੀ ਮਾਮਲਾ: ਕਵਿਤਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੀ ਬੀਆਰਐੱਸ ਆਗੂ ਕੇ. ਕਵਿਤਾ ਨੂੰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਵਿਤਾ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਹੈ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਕਵਿਤਾ ਦੀ ਪਟੀਸ਼ਨ ‘ਤੇ ਈਡੀ ਤੋਂ ਛੇ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ, ਜਿਸ ਵਿੱਚ ਉਸ ਨੇ ਪੀਐੱਮਐੱਲਏ ਦੀਆਂ ਮੱਦਾਂ ਨੂੰ ਚੁਣੌਤੀ ਦਿੱਤੀ ਹੈ।

Total Views: 144 ,
Real Estate