ਮਾਸਕੋ ਅੱਤਵਾਦੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 143 ਤੱਕ ਪੁੱਜੀ

ਰੂਸ ਦੇ ਮਾਸਕੋ ‘ਚ ਸ਼ੁੱਕਰਵਾਰ ਦੇਰ ਸ਼ਾਮ ਇੱਕ ਕੰਸਰਟ ਹਾਲ ‘ਤੇ ਹੋਏ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 143 ਤੱਕ ਪਹੁੰਚ ਗਈ ਹੈ ਤੇ 150 ਦੇ ਲਗਭਗ ਲੋਕ ਜ਼ਖਮੀ ਹੋ ਗਏ ਹਨ। ਅੱਤਵਾਦੀਆਂ ਨੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਾਲ ਨੂੰ ਉਡਾ ਦਿੱਤਾ ਅਤੇ ਗੋਲੀਬਾਰੀ ਕੀਤੀ। ਇਸ ਘਟਨਾ ਤੋਂ ਬਾਅਦ ਰੂਸੀ ਸੁਰੱਖਿਆ ਏਜੰਸੀ ਅਤੇ ਪੁਲਿਸ ਨੇ ਸਾਂਝੇ ਤੌਰ ‘ਤੇ ਮਾਸਕੋ ‘ਚ ਹਾਈ ਅਲਰਟ ਜਾਰੀ ਕਰਕੇ ਮੁਹਿੰਮ ਚਲਾਈ। ਇਸ ਘਟਨਾ ‘ਚ ਹੁਣ ਤੱਕ 11 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਬੰਦੂਕਧਾਰੀ ਹਨ ਜੋ ਹਮਲੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਨ। ਅਧਿਕਾਰੀਆਂ ਮੁਤਾਬਕ ਇਨ੍ਹਾਂ ਲੋਕਾਂ ਨੂੰ ਪੁਲਿਸ ਨੇ ਕਾਰ ਦਾ ਪਿੱਛਾ ਕਰਨ ਤੋਂ ਬਾਅਦ ਫੜ ਲਿਆ।

Total Views: 229 ,
Real Estate