
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਲੋਕ ਸਭਾ ਚੋਣਾਂ ਲਈ 111 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿਤੀ ਹੈ। ਪਾਰਟੀ ਨੇ ਸਾਬਕਾ ਕੇਂਦਰੀ ਮੰਤਰੀ ਵੀ.ਕੇ. ਸਿੰਘ ਦੀ ਥਾਂ ਗਾਜ਼ੀਆਬਾਦ ਤੋਂ ਸਥਾਨਕ ਵਿਧਾਇਕ ਅਤੁਲ ਗਰਗ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਬਿਹਾਰ ਦੇ ਬਕਸਰ ਤੋਂ ਮਿਥਿਲੇਸ਼ ਤਿਵਾੜੀ ਦੀ ਥਾਂ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੂੰ ਉਮੀਦਵਾਰ ਬਣਾਇਆ ਗਿਆ ਹੈ।ਪੀਲੀਭੀਤ ਤੋਂ ਮੌਜੂਦਾ ਸੰਸਦ ਮੈਂਬਰ ਵਰੁਣ ਗਾਂਧੀ ਦਾ ਟਿਕਟ ਕੱਟ ਕੇ ਉਨ੍ਹਾਂ ਦੀ ਥਾਂ ’ਤੇ ਉੱਤਰ ਪ੍ਰਦੇਸ਼ ਸਰਕਾਰ ’ਚ ਮੰਤਰੀ ਜਿਤਿਨ ਪ੍ਰਸਾਦ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਰੁਣ ਗਾਂਧੀ ਕਿਸਾਨਾਂ ਦੀ ਹਮਾਇਤ ’ਚ ਬੋਲਦੇ ਰਹੇ ਹਨ ਅਤੇ ਉਨ੍ਹਾਂ ਨੇ ਸੰਸਦ ’ਚ ਕਿਸਾਨ ਪੱਖੀ ਕਈ ਨਿਜੀ ਬਿਲ ਪੇਸ਼ ਕੀਤੇ ਸਨ। ਜਦਕਿ ਵਰੁਣ ਦੀ ਮਾਂ ਮੇਨਕਾ ਗਾਂਧੀ ਨੂੰ ਸੁਲਤਾਨਪੁਰ ਤੋਂ ਮੁੜ ਟਿਕਟ ਦਿਤੀ ਗਈ ਹੈ।
Total Views: 243 ,
Real Estate



















