EC ਨੇ ਆਪ ਨੂੰ ਜਾਰੀ ਕੀਤਾ ਨੋਟਿਸ, ਜਵਾਬ ਨਾਂ ਦੇਣ ‘ਤੇ ਪਾਰਟੀ ਖਿਲਾਫ ਹੋਵੇਗੀ ਕਾਰਵਾਈ

ਚੰਡੀਗੜ੍ਹ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਵਲੋਂ ਇਹ ਚੰਡੀਗੜ੍ਹ ਨਗਰ ਨਿਗਮ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਕੁਝ ਨਿਯਮ ਜਾਰੀ ਕੀਤੇ ਗਏ ਹਨ। ਜੇਕਰ 24 ਘੰਟਿਆਂ ਅੰਦਰ ਜਵਾਬ ਨਾਂ ਦਿੱਤਾ ਗਿਆ ਤਾਂ ਪਾਰਟੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਐਤਵਾਰ ਨੂੰ ਚੰਡੀਗੜ੍ਹ ਦੇ ਵਾਰਡ ਨੰਬਰ 21 ਦੇ ਕੌਂਸਲਰ ਜਸਵੀਰ ਸਿੰਘ ਲਾਡੀ ਦੀ ਅਗਵਾਈ ਹੇਠ ਪਿੰਡ ਫੈਦਾ ਬੈਰੀਅਰ ਵਿਖੇ ਆਮ ਆਦਮੀ ਪਾਰਟੀ ਦੇ 70 ਤੋਂ 80 ਵਰਕਰ ਇਕੱਠੇ ਹੋਏ ਸਨ। ਜਿਨ੍ਹਾਂ ਨੇ ਹੋਲਿਕਾ ਦਹਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ ਸੀ, ਜਦਕਿ ਉਨ੍ਹਾਂ ਨੇ ਅਜਿਹੇ ਕਿਸੇ ਵੀ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਸੀ।

Total Views: 39 ,
Real Estate