ਦਸੂਹਾ ਦੇ ਪਿੰਡ ਮੇਵਾ ਮਿਆਣੀ ਵਿਖੇ ਪੁਲੀਸ ਨੇ ਨਸ਼ਾ ਤਸਕਰ ਦੇ ਘਰ ਛਾਪਾ ਮਾਰਿਆ। ਨਸ਼ਾ ਤਸਕਰ ਸੁੱਚਾ ਸਿੰਘ ਨੇ ਪੁਲੀਸ ਪਾਰਟੀ ‘ਤੇ ਹਮਲਾ ਕਰ ਦਿੱਤਾ ਤੇ ਏਐੱਸਆਈ ਸਤਨਾਮ ਸਿੰਘ ਦੇ ਸਿਰ ’ਤੇ ਕਹੀ ਮਾਰੀ ਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸੇ ਦੌਰਾਨ ਸਿਪਾਹੀ ਗੁਰਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਸ ਤੋਂ ਬਾਅਦ ਗੋਲੀ ਚਲਾਈ, ਜਿਸ ਵਿੱਚ ਨਸ਼ਾ ਤਸਕਰ ਦੀ ਮੌਤ ਹੋ ਗਈ। ਪੁਲੀਸ ਵਲੋਂ ਗੰਭੀਰ ਜ਼ਖਮੀ ਏਐੱਸਆਈ ਤੇ ਕਾਂਸਟੇਬਲ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।
Total Views: 218 ,
Real Estate




















