ਅਮਰੀਕਾ : ਜਹਾਜ਼ ਟਕਰਾਉਣ ਨਾਲ ਪੁਲ ਢਹਿਆ

ਅਮਰੀਕਾ ਦੇ ਮੈਰੀਲੈਂਡ ਵਿਚ ਇਕ ਮਾਲਵਾਹਕ ਜਹਾਜ਼ ਦੇ ਨਾਲ ਟਕਰਾਉਣ ਤੋਂ ਬਾਅਦ ‘ਫ੍ਰਾਂਸਿਸ ਸਕਾਟ ਕੀ ਬ੍ਰਿਜ’ ਦਾ ਇਕ ਹਿੱਸਾ ਢਹਿ ਗਿਆ। ਨਿਊਯਾਰਕ ਟਾਈਮਜ਼ ਮੁਤਾਬਕ ਇਹ ਘਟਨਾ ਅਮਰੀਕੀ ਸਮੇਂ ਮੁਤਾਬਕ ਰਾਤ ਕਰੀਬ 1.30 ਵਜੇ ਵਾਪਰੀ। ਪੁਲ ਨਾਲ ਟਕਰਾਉਣ ਤੋਂ ਬਾਅਦ ਇਸ ਨੂੰ ਅੱਗ ਲੱਗ ਗਈ ਅਤੇ ਜਹਾਜ਼ ਡੁੱਬ ਗਿਆ।ਸਿੰਗਾਪੁਰ ਦੇ ਝੰਡੇ ਵਾਲਾ ਇਹ ਜਹਾਜ਼ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਜਾ ਰਿਹਾ ਸੀ। ਇਸ ਦਾ ਨਾਂ ਡਾਲੀ ਦਸਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦਸਿਆ ਕਿ 7 ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲ ਡਿੱਗਣ ਕਾਰਨ ਇਸ ‘ਤੇ ਮੌਜੂਦ ਕਈ ਵਾਹਨ ਵੀ ਪਾਣੀ ‘ਚ ਰੁੜ੍ਹ ਗਏ।

Total Views: 217 ,
Real Estate