ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਨਾਲ ਬਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਰਾਂ ਮੁਤਾਬਕ ਪੰਜਾਬ ਵਿੱਚ 28 ਮਾਰਚ ਅਤੇ 29 ਮਾਰਚ ਨੂੰ ਯੈਲੋ ਅਲਰਟ ਕੀਤਾ ਗਿਆ ਹੈ।ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ’ਚ ਕੁਝ ਥਾਵਾਂ ’ਤੇ ਹਨ੍ਹੇਰੀ ਤੇ ਤੂਫ਼ਾਨ ਆਵੇਗਾ। ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਹਾਲਾਂਕਿ ਇਸ ਤੋਂ ਬਾਅਦ ਮੌਸਮ ਫਿਰ ਸਾਫ਼ ਹੋ ਜਾਵੇਗਾ।
Total Views: 142 ,
Real Estate



















