‘ਆਪ’ ਦੇ ਲੋਕ ਸਭਾ ਮੈਂਬਰ ਰਿੰਕੂ ਦੇ ਫਿਰ ਤੋਂ ਭਾਜਪਾ ’ਚ ਸ਼ਾਮਲ ਹੋਣ ਦੇ ਚਰਚੇ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਫਿਰ ਖਬਰਾਂ ਚੱਲੀਆਂ ਹਨ। ਇਸ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

Total Views: 129 ,
Real Estate