ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਅੱਜ ਉਨ੍ਹਾਂ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਦੀ ਪੇਸ਼ੀ ਲਈ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।ਪੁਲਿਸ ਨੇ ਨਵੀਂ ਦਿੱਲੀ ਅਤੇ ਰਾਊਜ਼ ਐਵੇਨਿਊ ਕੋਰਟ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨੇ ਦੀ ਖ਼ਬਰ ਮਿਲਣ ਮਗਰੋਂ ਸੁਰੱਖਿਆ ਲਈ ਪੁਲਿਸ ਤੇ ਨੀਮ ਫ਼ੌਜੀ ਬਲ ਤਾਇਨਾਤ ਕਰ ਦਿੱਤੇ ਗਏ ਹਨ।
Total Views: 228 ,
Real Estate



















