ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਹੀ ਨਵੀਂ ਮੁਸੀਬਤ ਆ ਗਈ ਹੈ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ ਰਿਪੋਰਟ ਲਿਖ ਕੇ ਭੇਜ ਦਿੱਤੀ ਗਈ ਹੈ, ਜਿਸ ਵਿੱਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੀਤਲ ਅਤੇ ਉਸਦੇ ਕਰੀਬੀ ਇੱਕ ਕੋਰੀਅਰ ਕੰਪਨੀ ਰਾਹੀਂ ਜਲੰਧਰ ਤੋਂ ਅਫੀਮ ਦੀ ਸਪਲਾਈ ਵਿੱਚ ਸ਼ਾਮਲ ਹਨ। ਇਸ ਸਬੰਧੀ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੱਥਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
Total Views: 117 ,
Real Estate



















