ਪੰਜਾਬ ‘ਚ ਭਾਜਪਾ ਨੇ ਵੰਡੀਆਂ ਟਿਕਟਾਂ

ਭਾਜਪਾ ਨੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਦਿਨੇਸ਼ ਸਿੰਘ ‘ਬੱਬੂ’ ਗੁਰਦਾਸਪੁਰ ਤੋਂ ਉਮੀਦਵਾਰ ਹੋਣਗੇ । ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ।ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵੀ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਵਾਰ ਭਾਜਪਾ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ।ਇਸ ਤੋਂ ਪਹਿਲਾਂ ਉਹ ਉੱਤਰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਇਸੇ ਤਰ੍ਹਾਂ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਦਿੱਤਾ ਗਿਆ। ਪਰਨੀਤ ਕੌਰ ਵੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ।

Total Views: 113 ,
Real Estate