‘ਸੰਗੀਤਕ’ ਸੀਟ ਫਰੀਦਕੋਟ, ਦੋ ਕਲਾਕਾਰ ਤਾਂ ਆ ਗਏ ਮੈਦਾਨ ‘ਚ…

ਪਰਮਿੰਦਰ ਸਿੰਘ ਸਿੱਧੂ -(PNO) ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਕਾਂਗਰਸ ਜਾਂ ਨਵੇਂ ਸ਼ਾਮਲ ਹੋਏ ਨੇਤਾਵਾਂ ਨੂੰ ਮੌਕਾ ਦਿੱਤਾ ਗਿਆ ਹੈ। ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਸਭ ਤੋਂ ਚਰਚਾ ‘ਚ ਫਰੀਦਕੋਟ ਦੀ ਸੀਟ ਹੈ ਜਿੱਥੇ ਹੁਣ ਤੱਕ ਦੋ ਪਾਰਟੀਆਂ ਦੋ ਕਲਾਕਾਰਾਂ ਨੂੰ ਮੈਦਾਨ ‘ਚ ਉਤਾਰ ਚੁੱਕੀਆਂ ਹਨ ਜਿਨ੍ਹਾਂ ‘ਚ ਆਪ ਵੱਲੋਂ ਕਲਾਕਾਰ ਕਰਮਜੀਤ ਅਨਮੋਲ ਤੇ ਭਾਜਪਾ ਵੱਲੋਂ ਹੰਸ ਰਾਜ ਹੰਸ ਹਨ।ਇਸ ਹਲਕੇ ਦੇ ਲੋਕ ਹੁਣ ਬਾਕੀ ਉਮੀਦਵਾਰਾਂ ਵੱਲ ਵੇਖ ਰਹੇ ਕਿ ਕਿਹੜਾ ਕਲਾਕਾਰ ਹੋਰ ਆ ਰਿਹਾ। ਪਹਿਲਾ ਫਰੀਦਕੋਟ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਹਨ ਜੋ ਕਿ ਮਸ਼ਹੂਰ ਗਾਇਕ ਵੀ ਹਨ ।

Total Views: 120 ,
Real Estate