ਅਦਾਲਤ ਨੇ ਕੇਜਰੀਵਾਲ ਨੂੰ 15 ਤੱਕ ਜੁਡੀਸ਼ਲ ਰਿਮਾਂਡ ’ਚ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।
Total Views: 160 ,
Real Estate