ਸ਼ੁਭਕਰਨ ਮੌ.ਤ ਜਾਂਚ ਮਾਮਲਾ,ਹਰਿਆਣਾ ਸਰਕਾਰ ਨੂੰ ਸੁਪਰੀਮ ਕੋਰਟ ਦਾ ਝਟਕਾ!

ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦੇ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਪਟੀਸ਼ਨ ਪਾਈ ਗਈ ਸੀ ਕਿ ਸ਼ੁਭਕਰਨ ਦੀ ਮੌਤ ਦੀ ਜੋ ਜਾਂਚ ਚੱਲ ਰਹੀ ਹੈ, ਉਸ ਨੂੰ ਰੋਕਿਆ ਜਾਵੇ । ਪਰ ਸੁਪਰੀਮ ਕੋਰਟ ਨੇ ਜਾਂਚ ‘ਤੇ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਦੋਵੇਂ ਸੂਬਿਆਂ ਦੇ ਅਧਿਕਾਰੀ ਜਾਂਚ ਵਿਚ ਸ਼ਾਮਲ ਹਨ ਇਸ ਲਈ ਪਹਿਲਾਂ ਰਿਪੋਰਟ ਨੂੰ ਆਉਣ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਦਿਓ, ਬਾਅਦ ਵਿਚ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ।ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਦੇ ਆਰਡਰ ‘ਤੇ ਰੋਕ ਲਗਾਉਣ ਤੋਂ ਸਾਫ ਮਨ੍ਹਾ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਰਿਟਾਇਰਡ ਹਾਈਕੋਰਟ ਦੇ ਜੱਜ ਦੀ ਅਗਵਾਈ ਵਿਚ ਜੋ ਕਮੇਟੀ ਬਣੀ ਹੈ ਉਸ ਵਿਚ ਹਰਿਆਣਾ ਤੇ ਪੰਜਾਬ ਦੋਵਾਂ ਦੇ ਏਡੀਜੀਪੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ ਜਿਸ ਨਾਲ ਲੋਕਾਂ ਦਾ ਕਾਨੂੰਨ ਵਿਵਸਥਾ ‘ਤੇ ਵਿਸ਼ਵਾਸ ਮਜ਼ਬੂਤ ਹੋਵੇਗਾ।

Total Views: 422 ,
Real Estate