ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਦੇ ਨਾਂ ਕੁਝ ਵਿਚਾਰ-ਚਰਚਾ ਤੋਂ ਬਾਅਦ ਐਲਾਨ ਦਿੱਤੇ ਜਾਣਗੇ। ਇਸ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜਨਗੇ।
Total Views: 80 ,
Real Estate