ਨਵੇਂ-ਨਵੇਂ ਭਾਜਪਾਈ ਬਣੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵੱਡੇ ਇਲਜ਼ਾਮ ਲਾਏ ਹਨ। ਬਿੱਟੂ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਦਾ ਦੌਰਾ ਕਰਨਾ ਸੀ ਤਾਂ ਉਨ੍ਹਾਂ ਦੇ ਕਾਫਲੇ ਨੂੰ ਰੋਕਣ ਪਿੱਛੇ ਚਰਨਜੀਤ ਸਿੰਘ ਚੰਨੀ ਦੀ ਸ਼ਰਾਰਤ ਸੀ। ਉਨ੍ਹਾਂ ਨੇ 15-20 ਲੋਕ ਭੇਜ ਕੇ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਸੀ। ਬਿੱਟੂ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਮੋਦੀ ਪੰਜਾਬ ‘ਚ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਨ ਲਈ ਹੈਲੀਕਾਪਟਰ ਤੋਂ ਰਵਾਨਾ ਹੋ ਕੇ ਸੜਕ ਰਾਹੀਂ ਫ਼ਿਰੋਜ਼ਪੁਰ ਪਹੁੰਚ ਰਹੇ ਸਨ। ਬਿੱਟੂ ਨੇ ਕਿਹਾ ਕਿ ਉਸ ਦਿਨ ਪ੍ਰਧਾਨ ਮੰਤਰੀ ਨੇ ਵੀ ਪੰਜਾਬ ਨੂੰ ਸਬਸਿਡੀ ਦੇਣ ਦਾ ਐਲਾਨ ਕਰਨਾ ਸੀ ਕਿਉਂਕਿ ਇਹ ਸਰਹੱਦੀ ਸੂਬਾ ਹੈ। ਬਿੱਟੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਕਈ ਵੱਡੇ ਉਦਯੋਗ ਸਥਾਪਿਤ ਹੋ ਜਾਣੇ ਸਨ।
Total Views: 70 ,
Real Estate