ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਜਾਣ ਦੇ ਚਰਚੇ!

ਪੰਜਾਬ ਦੀ ਮਹਿਲਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ ਅਤੇ ਇਸ ਲੋਕ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਸਕਦੀ ਹੈ। ਪਰਮਪਾਲ ਕੌਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ।ਦਿ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਵਿੱਚ ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਰਮਪਾਲ ਕੌਰ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਵਿੱਚ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ CM ਭਗਵੰਤ ਮਾਨ ਪਰਮਪਾਲ ਕੌਰ ਦਾ ਅਸਤੀਫਾ ਸਵੀਕਾਰ ਕਰ ਲੈਂਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।

Total Views: 153 ,
Real Estate