‘ਆਪ’ ਨੇਤਾ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਤੋਂ ਰਿਹਾਅ

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਹਮਲਾਵਰ ਨਜ਼ਰ ਆਏ। ਕੇਂਦਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਰਨ ਦਾ ਸਮਾਂ ਹੈ। ਜੇਲ੍ਹਾਂ ਦੇ ਤਾਲੇ ਤੋੜੇ ਜਾਣਗੇ, ਮਨੀਸ਼ ਸਿਸੋਦੀਆ, ਅਰਵਿੰਦ ਕੇਜਰੀਵਾਲ ਅਤੇ ਸਤੇਂਦਰ ਜੈਨ ਜੇਲ੍ਹ ਤੋਂ ਰਿਹਾਅ ਹੋਣਗੇ। ਸੰਜੇ ਸਿੰਘ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਛੇ ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਸ ਨੂੰ ਜ਼ਮਾਨਤ ਦੇ ਦਿੱਤੀ।

Total Views: 164 ,
Real Estate