ਕੈਨੇਡਾ ‘ਚ ਜਗਮੀਤ ਸਿੰਘ ਦੀ ਜਾਨ ਨੂੰ ਖਤਰਾ!

ਐਨਡੀਪੀ ਆਗੂ ਜਗਮੀਤ ਸਿੰਘ ਉਨ੍ਹਾਂ ਸਿੱਖਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੂੰ 18 ਜੂਨ, 2023 ਨੂੰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੀ ਪਾਰਕਿੰਗ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖਤਰਾ ਹੋਣ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ।ਮੰਗਲਵਾਰ ਨੂੰ ਟੋਰਾਂਟੋ ਸਟਾਰ ਦੀ ਰਿਪੋਰਟ ਮੁਤਾਬਕ ਵਿਦੇਸ਼ੀ ਦਖਲਅੰਦਾਜ਼ੀ ਦੀ ਪੁੱਛਗਿੱਛ ਦੌਰਾਨ ਇਸ ਸਬੰਧ ਖੁਲਾਸਾ ਹੋਇਆ। ਹੋਗ ਕਮਿਸ਼ਨ ਨੇ ਜਾਂਚ ਵਿੱਚ ਸ਼ਾਮਲ ਸਿੱਖ ਸੰਗਠਨਾਂ ਦੇ ਵਕੀਲ ਵੱਲੋਂ ਜਗਮੀਤ ਸਿੰਘ ਨੂੰ ਨਾਲ ਸਬੰਧਤ ਦਾਅਵਾ ਕੀਤਾ ਗਿਆ।ਜਗਮੀਤ ਸਿੰਘ ਦੀ ਪ੍ਰਿੰਸੀਪਲ ਸਕੱਤਰ ਐਨੀ ਮੈਕਗ੍ਰਾਅ ਨੂੰ ਜਦੋਂ ਸੰਭਾਵਤ ਖਤਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਨਾਲ ਸਬੰਧਤ ਮਸਲਾ ਹੋਣ ਕਾਰਨ ਉਹ ਕੁਝ ਵੀ ਕਹਿਣਾ ਨਹੀਂ ਚਾਹੁਣਗੇ। ਰਿਪੋਰਟ ਕਹਿੰਦੀ ਹੈ ਕਿ ਨਿੱਝਰ ਕਤਲਕਾਂਡ ਮਗਰੋਂ ਕਈ ਕੈਨੇਡੀਅਨ ਸਿੱਖਾਂ ਨੂੰ ਸੰਭਾਵਤ ਖਤਰੇ ਬਾਰੇ ਚਿਤਾਵਨੀ ਦਿਤੀ ਗਈ ਅਤੇ ਜਗਮੀਤ ਸਿੰਘ ਉਨ੍ਹਾਂ ਵਿਚੋਂ ਇਕ ਸਨ।

Total Views: 272 ,
Real Estate