ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਇਆ ਗੌਰਵ ਵੱਲਭ

ਸਵੇਰੇ ਹੀ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਵਾਲੇ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਭਾਜਪਾ ਵਿਚ ਸ਼ਾਮਲ ਹੋ ਗਿਆ ਹੈ । ਵੱਲਭ ਤੋਂ ਇਲਾਵਾ ਕਾਂਗਰਸ ਦੀ ਬਿਹਾਰ ਇਕਾਈ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਨੇ ਵੀ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ‘ਚ ਭਾਜਪਾ ਦੀ ਮੈਂਬਰਸ਼ਿਪ ਲਈ।ਵੱਲਭ ਨੇ ਕਿਹਾ ਕਿ ਉਸ ਨੇ ਕਾਂਗਰਸ ਤੋਂ ਅਸਤੀਫਾ ਦੇ ਦਿਤਾ ਕਿ ਉਹ ਸਨਾਤਨ ਵਿਰੋਧੀ ਨਾਅਰੇ ਨਹੀਂ ਲਗਾ ਸਕਦੇ ਅਤੇ ‘ਦੌਲਤ ਸਿਰਜਣਹਾਰਾਂ’ ਨੂੰ ਗਾਲਾਂ ਨਹੀਂ ਕੱਢ ਸਕਦੇ। ਵੱਲਭ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖਿਆ ਅਸਤੀਫਾ ਪੱਤਰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝਾ ਕੀਤਾ। ਉਸ ਨੇ ਕਿਹਾ ਕਿ ਪਾਰਟੀ ਜਿਸ ਦਿਸ਼ਾਹੀਣ ਤਰੀਕੇ ਨਾਲ ਅੱਗੇ ਵਧ ਰਹੀ ਹੈ, ਉਸ ਨੂੰ ਦੇਖ ਕੇ ਉਹ ਸਹਿਜ ਮਹਿਸੂਸ ਨਹੀਂ ਕਰ ਰਹੇ ਹਨ।

Total Views: 138 ,
Real Estate