ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਜਾਰੀ

ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ, ਇਸ ਦਾ ਨਾਂ ‘ਨਿਆਯਾ ਪੱਤਰ’ ਰੱਖਿਆ ਗਿਆ ਹੈ। ਪਾਰਟੀ ਦਾ ਇਹ ਮੈਨੀਫੈਸਟੋ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਸਾਂਝੇ ਤੌਰ ‘ਤੇ ਜਾਰੀ ਕੀਤਾ ਹੈ। ਕਾਂਗਰਸ ਨੇ ਇਸ ਚੋਣ ਮਨੋਰਥ ਪੱਤਰ ਰਾਹੀਂ ਜਨਤਾ ਨੂੰ 25 ਗਾਰੰਟੀਆਂ ਦਿੱਤੀਆਂ ਹਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਗਾਰੰਟੀ ਦਿੰਦੀ ਹੈ ਕਿ ਉਹ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਹੱਦ 50 ਫੀਸਦੀ ਤੋਂ ਵਧਾਉਣ ਲਈ ਸੰਵਿਧਾਨਕ ਸੋਧ ਪਾਸ ਕਰੇਗੀ। ਇਸ ਵਿੱਚ ਵਾਅਦਾ ਕੀਤਾ ਗਿਆ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈਡਬਲਿਊਐੱਸ) ਲਈ ਨੌਕਰੀਆਂ, ਵਿਦਿਅਕ ਸੰਸਥਾਵਾਂ ਵਿੱਚ 10 ਪ੍ਰਤੀਸ਼ਤ ਕੋਟਾ ਸਾਰੀਆਂ ਜਾਤਾਂ, ਭਾਈਚਾਰਿਆਂ ਲਈ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਪਾਰਟੀ ਨੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਖਾਲ੍ਹੀ 30 ਲੱਖ ਆਸਾਮੀਆਂ ਭਰਨ ਦਾ ਵਾਅਦਾ ਕੀਤਾ।

Total Views: 223 ,
Real Estate