ਤਰਨਤਾਰਨ ਜ਼ਿਲ੍ਹੇ ਦੇ ਇੱਕ ਪਿੰਡ ’ਚ ਇੱਕੋ ਹੀ ਮੁਹੱਲੇ ਵਿਚ ਲਵ ਮੈਰਿਜ ਕਰਨ ‘ਤੇ ਮੁੰਡੇ ਵਾਲਿਆਂ ਤੇ ਕੁੜੀ ਵਾਲਿਆਂ ਵਿਚਾਲੇ ਝਗੜਾ ਹੋਇਆ। ਵਿਵਾਦ ਇੰਨਾ ਵੱਧ ਗਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਮੁੰਡੇ ਦੀ ਮਾਂ ਨਾਲ ਬਹੁਤ ਹੀ ਸ਼ਰਮਨਾਕ ਕਰਤੂਤ ਕੀਤੀ। ਮਾਮਲਾ ਪਿੰਡ ਵਲਟੋਹਾ ਦਾ ਹੈ। ਇੱਕ ਮੁੰਡਾ ਗੁਆਂਢ ‘ਚ ਕੁੜੀ ਨੂੰ ਭਜਾ ਕੇ ਲੈ ਗਿਆ ਅਤੇ ਉਸ ਨਾਲ ਕੋਰਟ ਮੈਰਿਜ ਕਰ ਲਈ, ਜਿਸ ‘ਤੇ ਮੁੰਡੇ ਦੀ 55 ਸਾਲਾਂ ਮਾਂ ਦੀ ਕੁੜੀ ਦੇ ਮਾਪਿਆਂ ਨੇ ਕੁੱਟਮਾਰ ਕੀਤੀ ਤੇ ਕੱਪੜੇ ਪਾੜ ਕੇ ਕਥਿਤ ਤੌਰ ’ਤੇ ਇਤਰਾਜ਼ਯੋਗ ਵੀਡੀਓ ਬਣਾ ਅਤੇ ਵੀਡੀਓ ਨੂੰ ਵਾਇਰਲ ਕਰ ਦਿੱਤਾ। ਥਾਣਾ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ ’ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪਰ ਅਜੇ ਤਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
Total Views: 170 ,
Real Estate



















