ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦਾ ਹੋਣਾਂ ਲਗਾਤਾਰ ਜਾਰੀ ਹੈ। ਹੁਣ ਓਹੀਓ ਸੂਬੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 3 ਮਹੀਨਿਆਂ ਵਿਚ ਅਮਰੀਕਾ ਵਿਚ 10 ਭਾਰਤੀਆਂ ਦੀ ਮੌ.ਤ ਹੋ ਚੁੱਕੀ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, ‘ਕਲੀਵਲੈਂਡ, ਓਹੀਓ ਵਿੱਚ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ।’ ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿੱਚ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ, ‘ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿਚ ਵਿਦਿਆਰਥੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣਾ ਵੀ ਸ਼ਾਮਲ ਹੈ।’
Total Views: 278 ,
Real Estate



















