ਕੇਜਰੀਵਾਲ ਦੇ ਨਿੱਜੀ ਸਕੱਤਰ ਨੂੰ ਅਹੁਦੇ ਤੋਂ ਹਟਾਇਆ

ਡਾਇਰੈਕਟੋਰੇਟ ਆਫ਼ ਵਿਜੀਲੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਾਈ.ਵੀ.ਵੀ.ਜੇ. ਰਾਜਸ਼ੇਖਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁਮਾਰ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਵ ਕੁਮਾਰ ਦੀ ਨਿਯੁਕਤੀ ਲਈ ਨਿਰਧਾਰਤ ਪ੍ਰਕਿਰਿਆ ਅਤੇ ਨਿਯਮਾਂ ਦੀ ਇਮਾਨਦਾਰੀ ਨਾਲ ਪਾਲਣਾ ਨਹੀਂ ਕੀਤੀ ਗਈ। ਇਸ ਲਈ ਅਜਿਹੀ ਨਿਯੁਕਤੀ ਗੈਰ-ਕਾਨੂੰਨੀ ਅਤੇ ਅਵੈਧ ਹੈ।

Total Views: 171 ,
Real Estate