ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।
Total Views: 104 ,
Real Estate