ਕਾਂਗਰਸ ਨੇ ਫਰੀਦਕੋਟ ਤੋਂ ਮੁਹੰਮਦ ਸਦੀਕ ਦੀ ਕੱਟੀ ਟਿਕਟ

ਕਾਂਗਰਸ ਪਾਰਟੀ ਨੇ ਆਪਣੀ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 7 ਨਾਂ ਹਨ। ਜਿੰਨਾਂ ਵਿੱਚੋਂ 2 ਉਮੀਦਵਾਰ ਪੰਜਾਬ ਤੇ 5 ਉਮੀਦਵਾਰ ਬਿਹਾਰ ਦੇ ਹਨ।ਕਾਂਗਰਸ ਵੱਲੋਂ ਜਾਰੀ ਲਿਸਟ ਫਰੀਦਕੋਟ ਅਤੇ ਹੁਸ਼ਿਆਰਪੁਰ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਕਾਂਗਰਸ ਪਾਰਟੀ ਨੇ ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਯਾਮੀਨੀ ਗੋਮਰ ਨੇ 2014 ਵਿੱਚ ਹੁਸ਼ਿਆਰਪੁਰ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣ ਲੜੀ ਸੀ।

Total Views: 129 ,
Real Estate