ਲੋਕ ਸਭਾ ਚੋਣਾਂ ਦੇ ਆਖਰੀ ਗੇੜ ਵਿੱਚ ਹੋਣ ਵਾਲੀਆਂ ਵੋਟਾਂ ਲਈ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਜੁਟ ਗਈਆਂ ਹਨ। ਭਾਜਪਾ ਵੱਲੋਂ ਮਈ ਦੇ ਆਖਰੀ ਹਫ਼ਤੇ ਪ੍ਰਧਾਨ ਮੰਤਰੀ ਦੀ ਰੈਲੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਪਾਰਟੀ ਵੱਲੋਂ ਜਲਦੀ ਹੀ ਇਸ ਸਬੰਧੀ ਮੀਟਿੰਗਾਂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ, ਤਾਂ ਜੋ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ। ਉਹ ਲੋਕ ਸਭਾ ਚੋਣ ਪ੍ਰਚਾਰ ਲਈ ਰੈਲੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਲੈਣਗੇ।
Total Views: 122 ,
Real Estate



















