ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ!

ਹੁਣ ਚੰਡੀਗੜ੍ਹ ‘ਚ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਨਹੀਂ ਹੋਵੇਗੀ। ਦਰਅਸਲ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਚੰਡੀਗੜ੍ਹ ਟਰਾਂਸਪੋਰਟ ਕਾਰਪੋਰੇਸ਼ਨ ਵਿਚਾਲੇ ਵਿਵਾਦ ਚੱਲ ਰਿਹਾ ਹੈ। ਇਸ ਦੇ ਚਲਦਿਆਂ ਪੀਆਰਟੀਸੀ ਦੀਆਂ ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਬੱਸਾਂ ਨੂੰ ਚੰਡੀਗੜ੍ਹ ਲੈ ਕੇ ਨਹੀਂ ਜਾਣਗੇ।ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵਲੋਂ ਚੰਡੀਗੜ੍ਹ ਵਿਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿੱਤੀ ਗਈ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਅੱਜ ਤੋਂ ਬਾਅਦ ਚੰਡੀਗੜ੍ਹ ਵਿਖੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਹੀਂ ਲਗਾਈਆਂ ਜਾਣਗੀਆਂ।

Total Views: 362 ,
Real Estate