ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਸਨ। ਉਹਨਾਂ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਦਾਅਵਾ ਪੇਸ਼ ਕੀਤਾ ਸੀ। ਜਸਵੀਰ ਸਿੰਘ ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ। ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ। ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ ਪਾਰਕ ਪਲਾਜ਼ਾ ਦਾ ਵੀ ਮਾਲਕ ਹੈ। ਇਸ ਦੇ ਨਾਲ ਉਹ ਹੋਰ ਵੀ ਕਈ ਕਾਰੋਬਾਰ ਕਰਦਾ ਹੈ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।
Total Views: 113 ,
Real Estate