ਦੂਜੇ ਪੜਾਅ ‘ਚ ਅੱਜ 13 ਸੂਬਿਆਂ ਦੀਆਂ 88 ਸੀਟਾਂ ‘ਤੇ ਹੋ ਰਹੀ ਹੈ ਵੋਟਿੰਗ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਅੱਜ 13 ਸੂਬਿਆਂ ਦੀਆਂ 88 ਸੀਟਾਂ ’ਤੇ ਵੋਟਾਂ ਪੈਣਗੀਆਂ। ਪਿਛਲੇ ਸ਼ੁਕਰਵਾਰ ਨੂੰ ਸੱਤ ਪੜਾਵਾਂ ’ਚ ਹੋਣ ਵਾਲੀਆਂ ਚੋਣਾਂ ਦੇ ਪਹਿਲੇ ਪੜਾਅ ’ਚ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਲਗਭਗ 65.5 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ ਸੀ। ਦੂਜੇ ਪੜਾਅ ’ਚ ਕੇਰਲ ਦੀਆਂ 20 ਸੀਟਾਂ ਤੋਂ ਇਲਾਵਾ ਕਰਨਾਟਕ ਦੀਆਂ 14, ਰਾਜਸਥਾਨ ਦੀਆਂ 13, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੀਆਂ 8-8, ਮੱਧ ਪ੍ਰਦੇਸ਼ ਦੀਆਂ 7, ਅਸਾਮ ਅਤੇ ਬਿਹਾਰ ਦੀਆਂ 5-5, ਛੱਤੀਸਗੜ੍ਹ ਅਤੇ ਪਛਮੀ ਬੰਗਾਲ ਦੀਆਂ 3-3, ਮਨੀਪੁਰ, ਤ੍ਰਿਪੁਰਾ ਅਤੇ ਜੰਮੂ-ਕਸ਼ਮੀਰ ਦੀਆਂ ਇਕ-ਇਕ ਸੀਟਾਂ ’ਤੇ ਵੋਟਿੰਗ ਹੋਵੇਗੀ।

Total Views: 230 ,
Real Estate