ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ ਲਈ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ ‘ਤੇ ਚਲਾਈ ਜਾਵੇਗੀ ਅਤੇ ਇਸ ਵਿੱਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ । ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹੋਣਗੀਆਂ। ਅਦਾਲਤ ਵਿੱਚ ਮੈਜਿਸਟ੍ਰੇਟ ਦਾ ਕੰਮ ਇੱਕ ਸਮਝੌਤੇ ‘ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ।ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਇਹ ਫੈ਼ਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰ.ਸਾ ਸਣੇ ਕਈ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਨ੍ਹਾਂ ਮਾਮਲਿਆਂ ਵਿੱਚ ਵਿਚੋਲਗੀ ਅਸਫ਼ਲ ਰਹਿੰਦੀ ਹੈ, ਤਾਂ ਕੇਸ ਨੂੰ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ ।
Total Views: 306 ,
Real Estate



















