ਗੋਲਡੀ ਬਰਾੜ ਦੇ ਕਤਲ ਦੀ ਖਬਰ:ਜਦੋਂ ਤੱਕ ਪੂਰੀ ਜਾਣਕਾਰੀ ਨਹੀਂ ਮਿਲਦੀ ,ਉਹ ਕੁੱਝ ਨਹੀਂ ਕਹਿ ਸਕਦੇ-ਬਲਕੌਰ ਸਿੱਧੂ

ਅਮਰੀਕਾ ਵਿੱਚ ਗੋਲਡੀ ਬਰਾੜ ਦੇ ਕਤਲ ਦੀ ਚੱਲ ਰਹੀ ਚਰਚਾ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਕਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਅਜੇ ਕੁਝ ਨਹੀਂ ਕਹਿਣਗੇ ,ਜਦੋਂ ਤੱਕ ਪੂਰੀ ਜਾਣਕਾਰੀ ਨਹੀਂ ਮਿਲਦੀ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ ਬਿਨ੍ਹਾਂ ਉਹ ਕੁਝ ਨਹੀਂ ਕਰਦੇ। ਜੇਲ੍ਹ ਦੇ ਅੰਦਰ ਇੰਨਾ ਵੱਡਾ ਕਾਰੋਬਾਰ ਚੱਲ ਰਿਹਾ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਜੇਲ੍ਹ ਵਿੱਚ ਬੈਠ ਕੇ 5 ਕਰੋੜ ਰੁਪਏ ਮਹੀਨਾ ਕਮਾ ਰਿਹਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 7 ਅਤੇ 8 ਜਨਵਰੀ ਨੂੰ ਪੰਜਾਬ ਵਿੱਚ ਹੋਈ ਸੀ, ਜਦੋਂ ਉਹ ਪੰਜਾਬ ਦੀ ਜੇਲ੍ਹ ਵਿੱਚ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਅਜਿਹੇ ਪੁਲਿਸ ਅਧਿਕਾਰੀ ਹਨ, ਜੋ ਦੇਸ਼ ਛੱਡ ਕੇ ਵਿਦੇਸ਼ ਚਲੇ ਗਏ ਹਨ। ਕੀ ਪੁਲਿਸ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਲਾਰੇਂਸ ਦੀ ਇੰਟਰਵਿਊ ਤੋਂ ਬਾਅਦ ਦੇਸ਼ ਛੱਡਣ ਵਾਲੇ ਅਧਿਕਾਰੀ ਕੌਣ ਹਨ?

Total Views: 39 ,
Real Estate