ਲੋਕ ਸਭਾ ਚੋਣਾਂ: ਇਕ ਹੋਰ ਕਾਂਗਰਸੀ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਲੋਕ ਸਭਾ ਚੋਣਾਂ-2024 ਦੌਰਾਨ ਸੂਰਤ ਅਤੇ ਇੰਦੌਰ ਤੋਂ ਬਾਅਦ ਹੁਣ ਓਡੀਸ਼ਾ ਦੀ ਹੌਟ ਸੀਟ ਮੰਨੇ ਜਾਣ ਵਾਲੇ ਪੁਰੀ ਤੋਂ ਕਾਂਗਰਸ ਉਮੀਦਵਾਰ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਕਾਂਗਰਸ ਨੇ ਪੁਰੀ ਲੋਕ ਸਭਾ ਸੀਟ ਤੋਂ ਸੁਚਰਿਤਾ ਮੋਹੰਤੀ ਨੂੰ ਟਿਕਟ ਦਿੱਤੀ ਸੀ। ਸੁਚਰਿਤਾ ਨੇ ਟਿਕਟ ਵਾਪਸ ਲੈ ਕੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਇਹ ਕਾਂਗਰਸ ਲਈ ਵੱਡਾ ਝਟਕਾ ਹੈ। ਦੱਸ ਦੇਈਏ ਕਿ ਭਾਜਪਾ ਦੇ ਦਿੱਗਜ ਨੇਤਾ ਸੰਬਿਤ ਪਾਤਰਾ ਵੀ ਇਸ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ।

Total Views: 25 ,
Real Estate