ਲੋਕ ਸਭਾ ਚੋਣਾਂ : ਪੰਜਾਬ ‘ਚ ਨਾਮਜ਼ਦਗੀਆਂ ਦੀ ਸ਼ੁਰੂਆਤ ਕੱਲ੍ਹ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Total Views: 43 ,
Real Estate