ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਕੌਰ ਦੀ ਮੈਂਬਰਸ਼ਿਪ ਖ਼ਤਮ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਤੋਂ ਐੱਸਜੀਪੀਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਇਕਾਈ ਦੀ ਮਹਿਲਾ ਆਗੂ ਵੱਲੋਂ ਭਾਜਪਾ ਉਮੀਦਵਾਰ ਦਾ ਸਮਰਥਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਲਿਆ। ਸਕੱਤਰ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਉਕਤ ਮਹਿਲਾ ਮੈਂਬਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਵੀਡੀਓ ਸਬੂਤ ਮਿਲੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਫੈਸਲਾ ਚੰਡੀਗੜ੍ਹ ਇਕਾਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।

Total Views: 43 ,
Real Estate