ਪੰਜਾਬ ਸਰਕਾਰ ਦੀ ਗੁਲਾਮ ਨਹੀਂ ਹਾਂ: ਪਰਮਪਾਲ ਕੌਰ

ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਅੱਜ ਦੋ ਹਰਫ਼ੀ ਗੱਲ ਮੁਕਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਜੋ ਕਾਰਵਾਈ ਕਰਨਾ ਚਾਹੁੰਦੀ ਹੈ, ਕਰ ਸਕਦੀ ਹੈ। ਉਹ ਸੇਵਾਮੁਕਤ ਹੋ ਚੁੱਕੇ ਹਨ ਸੋ ਦੁਬਾਰਾ ਡਿਊਟੀ ਜੁਆਇਨ ਨਹੀਂ ਕਰਨਗੇ ਅਤੇ ਨਾ ਹੀ ਜੁਆਇਨ ਕਰਨਾ ਬਣਦਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਉਸ ਨੂੰ ਸੇਵਾਮੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀ ਸਾਰੀ ਉਮਰ ਲਈ ਗੁਲਾਮ ਨਹੀਂ ਹੈ, ਜੇ ਉਹ ਭਲਕੇ ਅਮਰੀਕਾ ਜਾਣਾ ਚਾਹੇ ਤਾਂ ਉਥੇ ਵੀ ਜਾ ਸਕਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਬੰਦਾ ਸੇਵਾਮੁਕਤ ਹੀ ਹੋ ਗਿਆ ਤਾਂ ਫਿਰ ਸਰਕਾਰ ਦਾ ਕਿਸੇ ਦੀ ਜ਼ਿੰਦਗੀ ਵਿੱਚ ਦਖ਼ਲ ਦੇਣ ਦਾ ਮਤਲਬ ਹੀ ਕੀ ਹੈ।

Total Views: 232 ,
Real Estate