ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅੱਜ ਚੋਣ ਬਾਂਡ ਨੂੰ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੱਤਾ ਅਤੇ ਕਿਹਾ ਕਿ ਸੁਪਰੀਮ ਕੋਰਟ ਕਾਰਪੋਰੇਟਾਂ ਅਤੇ ਸਿਆਸੀ ਪਾਰਟੀਆਂ ਵਿਚਾਲੇ ਗੰਢਤੁਪ ਦੀ ਜਾਂਚ ਸਿਟ ਤੋਂ ਕਰਵਾਉਣ ਦੀ ਮੰਗ ਸਬੰਧੀ ਪਟੀਸ਼ਨ ’ਤੇ ਜਲਦੀ ਹੀ ਸੁਣਵਾਈ ਕਰੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਇੱਕ ਨਿਰਪੱਖ ਸਿਟ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਕੋਲਕਾਤਾ ਪ੍ਰੈੱਸ ਕਲੱਬ ਵਿੱਚ ਭੂਸ਼ਣ ਨੇ ਕਿਹਾ, ‘‘ਸਿਟ ਬਣਾਉਣ ਲਈ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਜਲਦੀ ਸ਼ੁਰੂ ਹੋਵੇਗੀ।ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਸਿਟ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਮੁਲਜ਼ਮ ਹੋਣ ਕਰਕੇ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਇਸ ਵਿੱਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ।’’
Total Views: 165 ,
Real Estate