ਕਾਂਗਰਸ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਯੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ ਕਾਂਗਰਸ ਦਾ ਨਾਂ ਹਟਾ ਦਿੱਤਾ ਹੈ। ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ ‘ਚ ਸ਼ਾਮਲ ਹੋ ਗਈ ਹੈ । ਇਸੇ ਦੌਰਾਨ ਪ੍ਰਿਅੰਕਾ ਨੇ ਕਿਹਾ ਹੈ ਕਿ ‘ਮੈਂ ਇਹ ਕਹਿਣਾ ਚਾਹਾਂਗਾ ਕਿ ਮੈਂ ਬਹੁਤ ਸੋਚ-ਵਿਚਾਰ ਕਰਨ ਤੋਂ ਬਾਅਦ ਸ਼ਿਵ ਸੈਨਾ ਵਿਚ ਸ਼ਾਮਲ ਹੋਣ ਦਾ ਇਹ ਫੈਸਲਾ ਲਿਆ ਹੈ”।
Total Views: 331 ,
Real Estate



















