ਸਵਾਤੀ ਮਾਲੀਵਾਲ ਨੇ ਕੇਜਰੀਵਾਲ ਦੇ ਨਿੱਜੀ ਅਮਲੇ ਦੇ ਮੈਂਬਰ ’ਤੇ ਲਗਾਏ ਦੁਰਵਿਵਹਾਰ ਦੇ ਦੋਸ਼

ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦੋ ਫੋਨ ਆਏ ਸਨ। ਇਸ ਤੋਂ ਬਾਅਦ ਸਿਵਲ ਲਾਈਨ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ। ਮੁੱਖ ਮੰਤਰੀ ਨਿਵਾਸ ਜਾਂ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ।

Total Views: 20 ,
Real Estate