ਪਤਨੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਜੀਆਂ ਦੇ ਕਾਤਲ ਪੰਜਾਬੀ ਟਰੱਕ ਡਰਾਇਵਰ ਨੂੰ ਮੌਤ ਦੀ ਸ਼ਜਾ

ਅਮਰੀਕਾ ਦੇ ਓਹੀਓ ਸੂਬੇ ਵਿੱਚ ਇੱਕ ਤਿੰਨ ਜੱਜਾਂ ਦੇ ਪੈਨਲ ਨੇ ਸੰਨ 2019 ਵਿੱਚ ਆਪਣੀ ਪਤਨੀ ਅਤੇ ਤਿੰਨ ਸਹੁਰਿਆਂ ਦੇ ਕਤਲ ਲਈ ਚੱਲ ਰਹੇ ਇੱਕ ਮੁਕੱਦਮੇ ਵਿੱਚ ਮੰਗਲਵਾਰ ਨੂੰ ਇੱਕ ਭਾਰਤੀ ਮੂਲ ਦੇ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਬੀਤੇਂ ਦਿਨ ਮੰਗਲਵਾਰ ਨੂੰ ਬਟਲਰ ਕਾਉਂਟੀ ਕਾਮਨ ਪਲੀਜ਼ ਕੋਰਟ ਦੇ ਜੱਜਾਂ ਨੇ ਦੋ ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ (41) ਨੂੰ ਮੌਤ ਦੀ ਸਜ਼ਾ ਸੁਣਾਈ। ਉਨ੍ਹਾਂ ਨੇ ਕਥਿਤ ਤੌਰ ‘ਤੇ ਗੁਰਪ੍ਰੀਤ ਸਿੰਘ ਨੂੰ ਉਸ ਦੀ ਪਤਨੀ ਸ਼ਲਿੰਦਰਜੀਤ ਕੌਰ (39) ਅਤੇ ਤਿੰਨ ਸਹੁਰਿਆਂ ਦੇ ਗੰਭੀਰ ਕਤਲ ਦੇ ਚਾਰ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਸ ਵੱਲੋਂ ਪਰਿਵਾਰ ਦੇ ਮਾਰੇ ਗਏ ਮੈਂਬਰਾਂ ਵਿੱਚ ਉਸ ਨੇ ਆਪਣੀ ਪਤਨੀ ਸ਼ਲਿੰਦਰਜੀਤ ਕੌਰ ਅਤੇ ਉਸ ਦੇ 62 ਸਾਲਾ ਪਿਤਾ ਹਕੀਕਤ ਸਿੰਘ, 59 ਸਾਲਾ ਮਾਂ ਪਰਮਜੀਤ ਕੌਰ ਅਤੇ 58 ਸਾਲਾ ਮਾਸੀ ਅਮਰਜੀਤ ਕੌਰ ਸ਼ਾਮਲ ਸਨ।

Total Views: 175 ,
Real Estate