#LokSabhaElection2024 | ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ।

Total Views: 136 ,
Real Estate